ਮੋਗਾ ਦੇ ਸਿਟੀ ਥਾਣੇ ਦੇ ਅੰਦਰ 22 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

youth-commit-suicide-in-police-station-moga

ਪੰਜਾਬ ਦੇ ਵਿੱਚ ਹਰ ਰੋਜ ਖ਼ੁਦਕੁਸ਼ੀ ਕਰਨ ਦਾ ਕੋਈ ਨਾ ਕੋਈ ਮਾਮਲਾ ਸਾਹਮਣੇ ਆ ਹੀ ਜਾਂਦਾ ਹੈ। ਹੁਣ ਇੱਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਿਟੀ ਥਾਣੇ ਦੇ ਹਵਾਲਾਤ ਦੇ ਅੰਦਰ 22 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਇਸ ਨੌਜਵਾਨ ਨੂੰ ਮੋਗਾ ਪੁਲਿਸ ਨੇ ਚੋਰੀ ਦੇ ਮਾਮਲੇ ਦੇ ਵਿੱਚ ਗਿਰਫ਼ਤਾਰ ਕੀਤਾ ਸੀ।

ਜ਼ਰੂਰ ਪੜ੍ਹੋ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਨੌਜਵਾਨ ਨੇ ਹਵਾਲਾਤ ‘ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ‘ਤੇ ਮੋਗਾ ਪੁਲਿਸ ਦੇ ਅਧਿਕਾਰੀ ਮੌਜੂਦ ਹਨ ਅਤੇ ਇਸ ਮਾਮਲੇ ‘ਚ ਕੋਈ ਵੀ ਪੁਲਿਸ ਅਧਿਕਾਰੀ ਕੁਝ ਬੋਲਣ ਨੂੰ ਤਿਆਰ ਨਹੀਂ ਹੈ ਕਿ ਇਸ ਨੌਜਵਾਨ ਨੇ ਖ਼ੁਦਕੁਸ਼ੀ ਕਿਉਂ ਕੀਤੀ ਹੈ।