ਪੰਜਾਬੀ ਨੌਜਵਾਨਾਂ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟਫੋਨ

youth-smartphone-captain-amarinder-singh

ਪੰਜਾਬ ਦੇ ਨੌਜਵਾਨ ਪਿਛਲੇ ਲੰਮੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟ ਫੋਨ ਦੀ ਉਡੀਕ ਕਰ ਰਹੇ ਹਨ। ਪਰ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟਫੋਨ ਦੇਣ ਦੀ ਤਿਆਰੀ ਖਿੱਚ ਲਈ ਹੈ, ਜੋ ਕਿ ਪੰਜਾਬੀ ਨੌਜਵਾਨਾਂ ਦੇ ਲਈ ਇੱਕ ਰਾਹਤ ਭਰੀ ਖ਼ਬਰ ਹੈ। ਕਿਸੇ ਇਕ ਕੰਪਨੀ ਨੂੰ ਟੈਂਡਰ ਮਿਲਣ ਤੋਂ ਬਾਅਦ ਹੀ ਸਮਾਰਟ ਫੋਨ ਮਿਲਣ ਦਾ ਰਸਤਾ ਪੱਧਰਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਵਿਦੇਸ਼ੀ ਦੌਰੇ ਤੇ ਹੋਣ ਕਰਕੇ ਟੈਂਡਰ ਖੁੱਲ੍ਹਣ ਤੋਂ ਬਾਅਦ ਟੈਂਡਰ ਅਲਾਟ ਕਰਨ ਦੇ ਮਾਮਲੇ ਵਿਚ ਕੁਝ ਦਿਨ ਹੋਰ ਲੱਗਣ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਅੁਨਸਾਰ ਜੇਕਰ ਕੋਈ ਹੋਰ ਅੜਿੱਕਾ ਨਾ ਪਿਆ ਤਾਂ ਨੌਜਵਾਨਾਂ ਨੂੰ ਅਗਲੇ ਸਾਲ ਜਨਵਰੀ ਮਹੀਨੇ ਦੇ ਅਖੀਰ ਤਕ ਹੀ ਸਮਾਰਟ ਫੋਨ ਮਿਲਣਗੇ। ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਕਾਫੀ ਪਤਲੀ ਹੈ ਅਤੇ ਇਸ ਕਰਕੇ ਪੰਜਾਬ ਦੇ ਵਿੱਤ ਮੰਤਰੀ ਨੇ ਇਕ ਦਿਨ ਪਹਿਲਾਂ ਪੰਜ ਸੂਬਿਆਂ ਦੇ ਮੰਤਰੀਆਂ ਸਮੇਤ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਬੇਨਤੀ ਕੀਤੀ ਹੈ ਕਿ ਜੀ. ਐੱਸ. ਟੀ. ਦਾ ਬਕਾਇਆ ਜਲਦੀ ਜਾਰੀ ਕੀਤਾ ਜਾਵੇ ਕਿਉਂਕਿ ਸਰਕਾਰ ਨੂੰ ਕੰਮ ਕਾਜ ਵੀ ਚਲਾਉਣਾ ਔਖਾ ਹੋਇਆ ਪਿਆ ਹੈ।

ਜ਼ਰੂਰ ਪੜ੍ਹੋ: ਸੌਂਕ ਦਾ ਕੋਈ ਮੁੱਲ ਨਹੀਂ, 0001 ਨੰਬਰ ਦੇ ਲਈ ਖਰਚੇ 15.35 ਲੱਖ ਰੁਪਏ

ਸਮਾਰਟ ਫੋਨਾਂ ਦੇ ਰਸਤੇ ਵਿਚ ਜੇ ਵਿੱਤੀ ਸੰਕਟ ਕਿਤੇ ਅੜਿਕਾ ਨਾ ਬਣ ਜਾਵੇ ਤੇ ਜੇਕਰ ਅਜਿਹਾ ਹੋਇਆ ਤਾਂ ਫੋਨ ਮਿਲਣ ‘ਚ ਕੁਝ ਹੋਰ ਸਮਾਂ ਲੱਗ ਸਕਦਾ ਹੈ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਸਾਲ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਦੀਵਾਲੀ ਮੌਕੇ ਸਮਾਰਟ ਫੋਨ ਦੇਣ ਦੀ ਤਿਆਰੀ ਹੈ ਤੇ ਫੋਨ ਦੇਣ ਲਈ ਪੈਸੇ ਵੱਖਰੇ ਤੌਰ ‘ਤੇ ਰੱਖੇ ਗਏ ਹਨ ਜਦਕਿ ਦੀਵਾਲੀ ਵੀ ਲੰਘ ਗਈ ਪਰ ਫੋਨ ਨਹੀਂ ਮਿਲੇ।