Kartarpur Sahib

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਾਕਿਸਤਾਨ ਰਵਾਨਾ ਹੋਇਆ ਜੋ ਅੱਜ ਮੁੜ ਖੁੱਲ੍ਹਿਆ ਹੈ। ਭਾਰਤ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ ਟਵੀਟ ਕੀਤਾ, “ਭਾਰਤੀ ਸਿੱਖ ਸ਼ਰਧਾਲੂਆਂ ਦਾ ਅੱਜ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਹੁੰਚਣ ‘ਤੇ ਪਾਕਿਸਤਾਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।” ਹਾਈ ਕਮਿਸ਼ਨ ਨੇ ਕਿਹਾ ਕਿ […]

Navjot Sidhu

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਦਫ਼ਤਰ ਵਿਖੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਲਈ ਜਿੱਤ ਦਾ ਮਾਪਦੰਡ ਇੱਕੋ ਇੱਕ ਮਾਪਦੰਡ ਹੋਵੇਗਾ ਅਤੇ ਵਿਧਾਇਕ ਹੋਣਾ ਉਮੀਦਵਾਰੀ ਦੀ ਗਾਰੰਟੀ ਨਹੀਂ ਦਿੰਦਾ ਹੈ। ਸ੍ਰੀ ਸਿੱਧੂ ਨੇ ਪਹਿਲਾਂ ਇਹ ਸ਼ਰਤ ਰੱਖੀ ਸੀ […]

Navjot Sidhu

ਪੰਜਾਬ ਭਾਰਤ ਦਾ ਸਭ ਤੋਂ ਕਰਜ਼ਾਈ ਸੂਬਾ – ਨਵਜੋਤ ਸਿੱਧੂ

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਪੰਜਾਬ ਨੂੰ ਦੇਸ਼ ਦਾ ਸਭ ਤੋਂ ਕਰਜ਼ਦਾਰ ਸੂਬਾ ਦੱਸਦਿਆਂ ਜ਼ੋਰ ਦੇ ਕੇ ਕਿਹਾ ਕਿ ਟੈਕਸਾਂ ਨਾਲ ਕਰਜ਼ੇ ਦਾ ਨਿਪਟਾਰਾ ਨਹੀਂ ਹੋਣਾ ਚਾਹੀਦਾ ਸਗੋਂ ਇਹ ਵਿਕਾਸ ਦੀ ਸ਼ਕਲ ਵਿੱਚ ਲੋਕਾਂ ਨੂੰ ਵਾਪਸ ਜਾਣਾ ਚਾਹੀਦਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਕਰਜ਼ਾ ਲੈਣਾ ਅੱਗੇ ਦਾ ਹੱਲ ਨਹੀਂ […]

Kartarpur Sahib

ਕਰਤਾਰਪੁਰ ਸਾਹਿਬ ਲਾਂਘਾ ਕੱਲ ਤੋਂ ਫਿਰ ਖੁੱਲ੍ਹੇਗਾ, ਸਿੱਖ ਸ਼ਰਧਾਲੂਆਂ ਚ’ ਭਾਰੀ ਉਤਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ – ਪਾਕਿਸਤਾਨ ਵਿੱਚ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲਾ ਰਸਤਾ -ਭਲਕੇ ਮੁੜ ਖੋਲ੍ਹਿਆ ਜਾਵੇਗਾ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ, ਇਸ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਵਿੱਚ ਉਤਸਾਹ ਹੋਵੇਗਾ। ਕੇਂਦਰ ਨੇ ਇੱਕ ਸਾਲ ਤੋਂ ਵੱਧ […]

delhi pollution

ਸੁਪਰੀਮ ਕੋਰਟ ਨੇ ਪ੍ਰਦੂਸ਼ਣ ਮਾਮਲੇ ਚ’ ਦਿੱਲੀ ਸਰਕਾਰ ਨੂੰ ਲਗਾਈ ਫਟਕਾਰ

ਸੁਪਰੀਮ ਕੋਰਟ ਨੇ ਅੱਜ ਦਿੱਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ‘ਤੇ ਸੁਣਵਾਈ ਦੌਰਾਨ ਤਿੱਖੀ ਫਟਕਾਰ ਲਗਾਈ ਅਤੇ ਉਸਨੇ ਰਾਜ ਸਰਕਾਰ ਤੋਂ ਕੱਲ੍ਹ ਸ਼ਾਮ ਤੱਕ ਇੱਕ ਕਾਰਜ ਯੋਜਨਾ ਦੀ ਮੰਗ ਕੀਤੀ ਹੈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਹਵਾ ਪ੍ਰਦੂਸ਼ਣ ਨਾਲ ਲੜਨ ਲਈ ਪੂਰਨ ਤਾਲਾਬੰਦੀ ਵਰਗੇ ਕਦਮ ਚੁੱਕਣ ਲਈ ਤਿਆਰ ਹੈ, […]

Australia beats New Zealand

ਆਸਟਰੇਲੀਆ ਨਿਊਜ਼ੀਲੈਂਡ ਨੂੰ ਹਰਾ ਕੇ ਬਣਿਆ ਟੀ 20 ਵਰਲਡ ਕੱਪ ਦਾ ਵਿਜੇਤਾ

ਆਸਟਰੇਲੀਆ ਨੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਆਪਣਾ ਪਹਿਲਾ ਟੀ-20 ਵਿਸ਼ਵ ਕੱਪ ਖਿਤਾਬ ਜਿੱਤ ਲਿਆ ਹੈ। ਮਿਸ਼ੇਲ ਮਾਰਸ਼ ਅਤੇ ਡੇਵਿਡ ਵਾਰਨਰ ਦੇ ਅਰਧ ਸੈਂਕੜਿਆਂ ਦੀ ਬਦੌਲਤ ਆਸਟ੍ਰੇਲੀਆ ਨੇ 173 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 7 ਗੇਂਦਾਂ ਬਾਕੀ ਰਹਿੰਦਿਆਂ ਮੈਚ ਜਿੱਤ ਲਿਆ। ਇਸ ਤੋਂ ਪਹਿਲਾਂ, ਕੇਨ ਵਿਲੀਅਮਸਨ ਨੇ 48 ਗੇਂਦਾਂ ‘ਤੇ […]

Sonu Sood

ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ

ਅਭਿਨੇਤਾ ਸੋਨੂੰ ਸੂਦ ਨੇ ਅੱਜ ਐਲਾਨ ਕੀਤਾ ਕਿ ਉਸ ਦੀ ਭੈਣ ਮਾਲਵਿਕਾ ਸੂਦ ਪੰਜਾਬ ਚੋਣਾਂ ਲੜੇਗੀ, ਜੋ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣੀਆਂ ਹਨ, ਪਰ ਕਿਸ ਪਾਰਟੀ ਵਲੋਂ ਇਸ ਬਾਰੇ ਉਨ੍ਹਾਂ ਨੇ ਹਲੇ ਕੁਝ ਵੀ ਸਪਸ਼ਟ ਨਹੀਂ ਕੀਤਾ । “ਮਾਲਵਿਕਾ ਤਿਆਰ ਹੈ, ਲੋਕਾਂ ਦੀ ਸੇਵਾ ਕਰਨ ਲਈ ਉਸਦੀ ਵਚਨਬੱਧਤਾ ਬੇਮਿਸਾਲ ਹੈ, ”ਸੂਦ ਨੇ ਮੋਗਾ ਵਿੱਚ […]

Rahul Gandhi

ਮੋਦੀ ਸਰਕਾਰ ਦੇਸ਼ ਦੀ ਰੱਖਿਆ ਕਰਨ ਚ ਅਸਮਰੱਥ – ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਮਣੀਪੁਰ ਵਿਚ ਅਸਾਮ ਰਾਈਫਲਜ਼ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਇਸ ਘਟਨਾ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਦੇਸ਼ ਦੀ ਰੱਖਿਆ ਕਰਨ ਵਿਚ ਅਸਮਰੱਥ ਹੈ। ਉਨ੍ਹਾਂ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ […]

Khel Ratna Award

ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਅਤੇ ਪਹਿਲਵਾਨ ਰਵੀ ਕੁਮਾਰ ਦਹੀਆ ਸਮੇਤ 12 ਖਿਡਾਰੀਆਂ ਨੂੰ ਦਿੱਤੇ ਗਏ ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ

ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਅਤੇ ਪਹਿਲਵਾਨ ਰਵੀ ਕੁਮਾਰ ਦਹੀਆ ਸਮੇਤ 12 ਖਿਡਾਰੀਆਂ ਨੇ ਸ਼ਨੀਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2021 ਪ੍ਰਾਪਤ ਕੀਤਾ। ਪੁਰਸਕਾਰ ਜਿੱਤਣ ਵਾਲੇ ਖਿਡਾਰੀਆਂ ਦੀ ਪੂਰੀ ਸੂਚੀ ਇਸ ਤਰ੍ਹਾਂ ਹਨ: ਨੀਰਜ ਚੋਪੜਾ (ਐਥਲੈਟਿਕਸ), ਰਵੀ ਕੁਮਾਰ (ਕੁਸ਼ਤੀ), ਲਵਲੀਨਾ ਬੋਰਗੋਹੇਨ (ਬਾਕਸਿੰਗ), ਸ਼੍ਰੀਜੇਸ਼ ਪੀਆਰ (ਹਾਕੀ), ਅਵਨੀ ਲੇਖਰਾ (ਪੈਰਾ ਸ਼ੂਟਿੰਗ), ਸੁਮਿਤ ਅੰਤਿਲ (ਪੈਰਾ-ਅਥਲੈਟਿਕਸ), ਪ੍ਰਮੋਦ ਭਗਤ (ਪੈਰਾ […]

terrorist attack in Manipur

ਮਨੀਪੁਰ ਵਿੱਚ ਅੱਤਵਾਦੀ ਹਮਲੇ ਦੌਰਾਨ ਫੌਜ਼ ਦੇ ਕਰਨਲ ਦੇ ਪਰਿਵਾਰ ਸਮੇਤ 7 ਦੀ ਮੌਤ

ਮਨੀਪੁਰ ਵਿੱਚ ਮਿਆਂਮਾਰ ਨਾਲ ਲੱਗਦੀ ਸਰਹੱਦ ਨੇੜੇ ਦਹਿਸ਼ਤਗਰਦਾਂ ਵੱਲੋਂ ਕੀਤੇ ਹਮਲੇ ਵਿੱਚ ਅਸਾਮ ਰਾਈਫਲਜ਼ ਦਾ ਇੱਕ ਕਰਨਲ, ਉਸ ਦੀ ਪਤਨੀ ਅਤੇ ਅੱਠ ਸਾਲਾ ਪੁੱਤਰ ਅਤੇ ਚਾਰ ਸੈਨਿਕ ਮਾਰੇ ਗਏ। ਅੱਤਵਾਦੀ ਹਮਲਾ ਹਾਲ ਹੀ ਦੇ ਸਮੇਂ ਵਿੱਚ ਖੇਤਰ ਵਿੱਚ ਸਭ ਤੋਂ ਘਾਤਕ ਹਮਲਾ ਮਣੀਪੁਰ ਦੇ ਚੁਰਾਚੰਦਪੁਰ ਜ਼ਿਲ੍ਹੇ ਵਿੱਚ ਸਵੇਰੇ 11 ਵਜੇ ਹੋਇਆ।46 ਅਸਾਮ ਰਾਈਫਲਜ਼ ਦੇ ਕਮਾਂਡਿੰਗ […]

Ajinkya Rahane

ਨਿਊਜ਼ੀਲੈਂਡ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ,ਅਜਿੰਕਿਆ ਰਹਾਣੇ ਕਰਨਗੇ ਪਹਿਲੇ ਟੈਸਟ ਦੀ ਅਗਵਾਈ

ਨਿਊਜ਼ੀਲੈਂਡ ਖਿਲਾਫ ਆਗਾਮੀ ਸੀਰੀਜ਼ ਲਈ ਭਾਰਤ ਦੀ ਟੈਸਟ ਟੀਮ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ ਗਿਆ। ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ 25 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਟੀਮ ਦੀ ਚੋਣ ਕੀਤੀ ਹੈ। ਨਵੇਂ ਨਿਯੁਕਤ ਟੀ-20 ਕਪਤਾਨ ਅਤੇ ਨਿਯਮਤ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ, ਵਿਕਟਕੀਪਰ ਰਿਸ਼ਭ ਪੰਤ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ […]

SAD (Badal)

ਸ਼੍ਰੋਮਣੀ ਅਕਾਲੀ ਦਲ (ਬਾਦਲ ) ਵਲੋਂ ਕਾਂਗਰਸ ਸਰਕਾਰ ਤੇ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸਾਜਿਸ਼ ਰਚਣ ਦਾ ਦੋਸ਼

ਸ਼੍ਰੋਮਣੀ ਅਕਾਲੀ ਦਲ (ਬਾਦਲ ) ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਇੱਕ ਅਪਰਾਧਿਕ ਸਾਜ਼ਿਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਝੂਠੇ ਕੇਸ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਸਮੁੱਚੀ ਜਾਂਚ ਦੀ ਨਿਗਰਾਨੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ […]