On-the-occasion-of-the-occasion-of-The-Light-of-Guru-Harrai-Sahib

ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸੀਆਂ ਰੌਣਕਾਂ ਦੇਖਣ ਨੂੰ ਮਿਲੀਆਂ ਹਨ। ਇਸ ਦੌਰਾਨ ਅੱਜ ਸਵੇਰੇ ਤੋਂ ਹੀ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਸੰਗਤਾਂ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।